ਇਥੇ ਅੱਜ ਰੁਜ਼ਗਾਰ ਮੰਗਣ ਆਏ ਬੇਰੁਜ਼ਗਾਰ ਅਧਿਆਪਕਾਂ ਦੀ ਅਕਾਲੀਆਂ ਤੇ ਪੁਲੀਸ ਨੇ ਮਿਲ ਕੇ ਕੁੱਟਮਾਰ ਕੀਤੀ। ਨੌਜਵਾਨ ਕੁੜੀਆਂ ਦੀ ਖਿੱਚਧੂਹ ਤਾਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਦੀ ਹਾਜ਼ਰੀ ‘ਚ ਹੋਈ, ਜਦੋਂ ਅਕਾਲੀ ਇਨ੍ਹਾਂ ਮੈਡਲ ਜੇਤੂ ਅਧਿਆਪਕਾਂ ਦੀ ਕੁੱਟਮਾਰ ਕਰ ਰਹੇ ਸਨ ਤਾਂ ਉਦੋਂ ਬੀਬਾ ਬਾਦਲ ਕਾਹਲੀ ‘ਚ ਨੀਂਹ ਪੱਥਰਾਂ ਤੋਂ ਪਰਦੇ ਹਟਾ ਰਹੇ ਸਨ। ਬੇਰੁਜ਼ਗਾਰਾਂ ਦੀ ਕੁੱਟਮਾਰ ਕਰਨ ‘ਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਸਨ। ਇਹ ਸਭ ਕੁਝ ਗੁਰਦੁਆਰਾ ਹਾਜੀ ਰਤਨ ਦੇ ਕੰਪਲੈਕਸ ਦੀ ਹਦੂਦ ‘ਚ ਵਾਪਰਿਆ,ਜਿਥੇ ਮੈਂਬਰ ਪਾਰਲੀਮੈਂਟ ਬੀਬੀ ਬਾਦਲ ਸ਼੍ਰੋਮਣੀ ਕਮੇਟੀ ਵੱਲੋਂ ਖੋਲ੍ਹੇ ਜਾ ਰਹੇ ਦੋ ਨਵੇਂ ਸਕੂਲਾਂ ਦਾ ਨੀਂਹ ਪੱਥਰ ਰੱਖਣ ਆਏ ਹੋਏ ਸਨ। ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ ਦੇ ਕਰੀਬ ਡੇਢ ਕੁ ਦਰਜਨ ਨੌਜਵਾਨ ਅੱਜ ਬੀਬੀ ਬਾਦਲ ਨੂੰ ਮਿਲਣ ਵਾਸਤੇ ਆਏ ਹੋਏ ਸਨ। ਪੁਲੀਸ ਨੇ ਜਦੋਂ ਇਨ੍ਹਾਂ ਬੇਰੁਜ਼ਗਾਰਾਂ ਨੂੰ ਮਿਲਣ ਦੇਣ ‘ਚ ਅੜਿੱਕਾ ਪਾਇਆ ਤਾਂ ਉਨ੍ਹਾਂ ਨੇ ਨਾਅਰੇਬਾਜ਼ੀ ਕਰ ਦਿੱਤੀ। ਕਰੀਬ ਅੱਧੀ ਕੁ ਦਰਜਨ ਦਲੇਰ ਕੁੜੀਆਂ ਨੇ ਕੁੱਟ ਮਾਰ ਝੱਲ ਕੇ ਵੀ ਬੀਬੀ ਬਾਦਲ ਦਾ ਪਿੱਛਾ ਨਾ ਛੱਡਿਆ। ਅਕਾਲੀ ਲੀਡਰਾਂ ਨੇ ਅੱਜ ਇਨ੍ਹਾਂ ਬੇਰੁਜ਼ਗਾਰਾਂ ਦੇ ਥਪੇੜੇ ਮਾਰੇ। ਇੱਕ ਅਕਾਲੀ ਕੌਂਸਲਰ ਨੇ ਕੁੜੀਆਂ ਦੀ ਕੁੱਟਮਾਰ ਕੀਤੀ। ਗੁਰੂਹਰਸਹਾਏ ਤੋਂ ਆਈ ਬੇਰੁਜ਼ਗਾਰ ਲੜਕੀ ਸਵਿਤਾ ਰਾਣੀ ਦੀ ਤਾਂ ਕਮੀਜ਼ ਹੀ ਪਾੜ ਦਿੱਤੀ। ਉਸ ਦਾ ਤਣ ਢਕਣ ਲਈ ਬਾਕੀ ਲੜਕੀਆਂ ਨੇ ਮੱਦਦ ਕੀਤੀ। ਹਾਲਾਂਕਿ ਅਕਾਲੀਆਂ ਨੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਖਿੱਚ ਖਿੱਚ ਕੇ ਕੁੱਟਿਆ ਪ੍ਰੰਤੂ ਇਨ੍ਹਾਂ ਨੇ ਈਨ ਨਾ ਮੰਨੀ। ਆਖਰ ਉਹ ਖਿੱਚ ਧੂਹ ‘ਚ ਬੀਬੀ ਬਾਦਲ ਨੂੰ ਮਿਲਣ ‘ਚ ਕਾਮਯਾਬ ਹੋ ਗਏ।
ਬੇਰੁਜ਼ਗਾਰ ਪੀ.ਟੀ.ਆਈ ਅਧਿਆਪਕ ਯੂਨੀਅਨ ਵੱਲੋਂ ਕਰੀਬ 18 ਦਿਨਾਂ ਤੋਂ ਲੰਬੀ ਵਿਖੇ ਧਰਨਾ ਲਾਇਆ ਹੋਇਆ ਹੈ। ਅੱਜ ਇਹ ਬੇਰੁਜ਼ਗਾਰ ਅਧਿਆਪਕ ਬੀਬਾ ਬਾਦਲ ਨੂੰ ਮਿਲਣਾ ਚਾਹੁੰਦੇ ਸਨ,ਜਿਸ ਦੀ ਭਿਣਕ ਕਿਸੇ ਵੀ ਖੁਫੀਆ ਵਿੰਗ ਜਾਂ ਪੁਲੀਸ ਨੂੰ ਨਹੀਂ ਲੱਗ ਸਕੀ। ਬਠਿੰਡਾ ਪੁਲੀਸ ਨੇ ਜਦੋਂ ਇਨ੍ਹਾਂ ਲੜਕੀਆਂ ਨੂੰ ਦੇਖਿਆ ਤਾਂ ਉਨ੍ਹਾਂ ‘ਚ ਭਾਜੜ ਮੱਚ ਗਈ। ਮੌਕੇ ‘ਤੇ ਮਹਿਲਾ ਪੁਲੀਸ ਦੀਆਂ ਕੇਵਲ ਚਾਰ ਪੰਜ ਮੁਲਾਜ਼ਮਾਂ ਹੀ ਸਨ। ਜਦੋਂ ਦੁਪਹਿਰ ਮਗਰੋਂ ਬੀਬੀ ਬਾਦਲ ਨੇ ਕੰਪਲੈਕਸ ‘ਚ ਇੱਕ ਸਕੂਲ ਦਾ ਨੀਂਹ ਪੱਥਰ ਰੱਖ ਦਿੱਤਾ ਤਾਂ ਕੰਪਲੈਕਸ ‘ਚ ਮੌਜੂਦ ਬੇਰੁਜ਼ਗਾਰ ਅਧਿਆਪਕਾਂ ਨੇ ਮਿਲਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਜਦੋਂ ਉਨ੍ਹਾਂ ਨੂੰੂ ਰੋਕਿਆ ਤਾਂ ਇਨ੍ਹਾਂ ਬੇਰੁਜ਼ਗਾਰਾਂ ਨੇ ਸਰਕਾਰ ਖਿਲਾਫ ਨਾਅਰੇ ਲਗਾ ਦਿੱਤੇ। ਬੀਬੀ ਬਾਦਲ ਜਦੋਂ ਦੂਸਰੇ ਸਕੂਲ ਦਾ ਨੀਂਹ ਪੱਥਰ ਰੱਖਣ ਜਾ ਰਹੇ ਸਨ ਉਦੋਂ ਪਿੱਛੇ ÇਂÂਹ ਲੜਕੀਆਂ ਨਾਹਰੇ ਮਾਰ ਰਹੀਆਂ ਸਨ। ਪੁਲੀਸ ਨੇ ਇਸ ਤੋਂ ੁਬੁਖਲਾ ਕੇ ਉਨ੍ਹਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਸਟੇਟ ਜੇਤੂ ਖਿਡਾਰਨ ਕੁਲਵਿੰਦਰ ਕੌਰ ਦੀਆਂ ਬਾਹਾਂ ਮਰੋੋੜ ਕੇ ਥੱਪੜ ਮਾਰੇ ਗਏ, ਜਦੋਂ ਕਿ ਫਿਰੋਜ਼ਪੁਰ ਤੋਂ ਆਈ ਸਟੇਟ ਜੇਤੂ ਖਿਡਾਰਨ ਨਰਿੰਦਰਜੀਤ ਕੌਰ ਦੀ ਚੁੰਨੀ ਪਾੜ ਦਿੱਤੀ ਗਈ। ਸਵਿਤਾ ਰਾਣੀ ਨੇ ਦੱਸਿਆ ਕਿ ਉਸ ਦੀ ਕਮੀਜ਼ ਅਤੇ ਚੁੰਨੀ ਪਾੜ ਦਿੱਤੀ ਗਈ ਹੈ। ਲੜਕੀਆਂ ‘ਚ ਏਨਾ ਸਿਦਕ ਦੇਖਣ ਨੂੰ ਮਿਲਿਆ ਕਿ ਉਹ ਕੁੱਟ ਵੀ ਖਾਂਦੀਆਂ ਰਹੀਆਂ ਤੇ ਇਸ ਕੁਟਾਪੇ ਦਾ ਟਾਕਰਾ ਕਰਕੇ ਨਾਹਰੇ ਵੀ ਮਾਰਦੀਆਂ ਰਹੀਆਂ।
ਬਠਿੰਡਾ ਪੁਲੀਸ ਦੇ ਮੁਲਾਜ਼ਮਾਂ ਨੇ ਵੀ ਇਨ੍ਹਾਂ ਲੜਕੀਆਂ ‘ਤੇ ਹੱਥ ਖੋਲ੍ਹ ਲਏ। ਪੁਲੀਸ ਮੁਲਾਜ਼ਮ ਵਾਰ ਵਾਰ ਲੜਕੀਆਂ ਨੂੰ ਘੇਰਾ ਪਾਉਂਦੇ ਰਹੇ। ਐਮ.ਪੀ. ਬੀਬਾ ਬਾਦਲ ਦੇ ਸੁਰੱਖਿਆ ਗਾਰਦਾਂ ਨੂੰ ਵੀ ਭਾਜੜ ਪਈ ਰਹੀ। ਬੀਬਾ ਬਾਦਲ ਜਦੋਂ ਵਾਪਸ ਜਾਣ ਲੱਗੇ ਤਾਂ ਬੇਰੁਜ਼ਗਾਰ ਉਨ੍ਹਾਂ ਦਾ ਸੁਰੱਖਿਆ ਘੇਰਾ ਤੋੜ ਕੇ ਉਸ ਨੂੰ ਮਿਲਣ ‘ਚ ਕਾਮਯਾਬ ਹੋ ਗਈਆਂ। ਬੇਰੁਜ਼ਗਾਰਾਂ ਨੇ ਬੀਬੀ ਬਾਦਲ ਨੂੰ ਘੇਰ ਲਿਆ ਅਤੇ ਆਖਿਆ ਕਿ ਉਹ 10-10 ਸਾਲ ਤੋਂ ਸੜਕਾਂ ‘ਤੇ ਰੁਜ਼ਗਾਰ ਖਾਤਰ ਰੁਲ ਰਹੇ ਹਨ ਅਤੇ ਕੁੱਟ ਖਾ ਰਹੇ ਹਨ। ਬੀਬੀ ਬਾਦਲ ਨੇ ਆਖਿਆ ਕਿ ਉਹ ਤਾਂ ਸੰਸਦ ਮੈਂਬਰ ਹੈ ਅਤੇ ਤੁਹਾਡਾ ਮਸਲਾ ਉਸ ਦੇ ਅਧਿਕਾਰ ਖੇਤਰ ‘ਚ ਨਹੀਂ ਹੈ। ਇਸ ਤੋਂ ਬਾਅਦ ਬੀਬੀ ਬਾਦਲ ਕਾਹਲੀ ਨਾਲ ਤੁਰਦੇ ਬਣੇ।
ਪੀ.ਟੀ.ਆਈ.ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮਨਦੀਪ ਸਿੰਘ ਦਾ ਕਹਿਣਾ ਸੀ ਕਿ ਪੰਜਾਬ ‘ਚ 4500 ਦੇ ਕਰੀਬ ਪੀ.ਟੀ.ਆਈ ਬੇਰੁਜ਼ਗਾਰ ਅਧਿਆਪਕ ਹਨ ਅਤੇ ਉਹ 18 ਦਿਨਾ ਤੋਂ ਲੰਬੀ ‘ਚ ਬੈਠੇ ਹਨ। ਪਿਛਲੇ ਹਫਤੇ ਉਪ ਮੁੱਖ ਮੰਤਰੀ ਨੂੰ ਮਿਲ ਚੁੱਕੇ ਹਨ ਪ੍ਰੰਤੂ ਹੁਣ ਉਨ੍ਹਾਂ ਦੀ ਗੱਲ ਕੋਈ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਆਖਿਆ ਕਿ ਅੱਜ ਉਹ ਰੁਜ਼ਗਾਰ ਮੰਗਣ ਆਏ ਸਨ ਤੇ ਅਕਾਲੀਆਂ ਨੇ ਪੁਲੀਸ ਨਾਲ ਮਿਲ ਕੇ ਅੱਜ ਨੌਜਵਾਨ ਲੜਕੀਆਂ ਦੀ ਕੁੱਟਮਾਰ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਟਰੱਕ ਯੂਨੀਅਨ ਦਾ ਸਾਬਕਾ ਪ੍ਰਧਾਨ ਅਤੇ ਇੱਕ ਮਹਿਲਾ ਨਗਰ ਕੌਂਸਲਰ ਨੇ ਲੜਕੀਆਂ ਦੀਆਂ ਗੁੱਤਾਂ ਪੁੱਟੀਆਂ ਤੇ ਉਨ੍ਹਾਂ ਨੂੰ ਥੱਪੜ ਮਾਰੇ ।
कोई टिप्पणी नहीं:
एक टिप्पणी भेजें